ਪੰਜਾਬੀ ਯੂਨੀਵਰਸਿਟੀ, ਪਟਿਆਲਾ ਇਜ਼ਰਾਈਲ ਦੀ ਹਿਬਰੋ ਯੂਨੀਵਰਸਿਟੀ ਤੋਂ ਬਾਅਦ ਭਾਸ਼ਾ ਦੇ ਨਾਮ ‘ਤੇ ਬਣੀ ਦੁਨੀਆਂ ਦੀ ਦੂਜੀ ਯੂਨੀਵਰਸਿਟੀ ਹੈ ਜਿਸ ਦਾ ਮੁੱਖ ਮਨੋਰਥ ਪੰਜਾਬੀ ਭਾਸ਼ਾ ਦਾ ਪ੍ਰਚਾਰ ਪ੍ਰਸਾਰ ਕਰਨਾ ਹੈ। ਪੰਜਾਬੀ ਭਾਸ਼ਾ ਨੂੰ ਪਰਿਵਾਰ, ਰੁਜ਼ਗਾਰ ਅਤੇ ਸਰਕਾਰ ਦੀ ਭਾਸ਼ਾ ਤਾਂ ਹੀ ਬਣਾਇਆ ਜਾ ਸਕਦਾ ਹੈ ਜੇਕਰ ਅਜੋਕੇ ਸਮੇਂ ਵਿਚ ਪੰਜਾਬੀ ਨੂੰ ਸਮੇਂ ਦੇ ਹਾਣ ਦੀ ਭਾਸ਼ਾ ਬਣਾਇਆ ਜਾਵੇ। ਅਜੋਕਾ ਯੁੱਗ ਤਕਨਾਲੋਜੀ ਦਾ ਯੁੱਗ ਹੈ, ਸੰਚਾਰ ਸਾਧਨਾਂ ਦੇ ਵਿਕਸਤ ਹੋਣ ਨਾਲ ਸਮੁੱਚਾ ਸੰਸਾਰ ਵਿਸ਼ਵ ਪਿੰਡ ਦੇ ਰੂਪ ਵਿਚ ਸਾਹਮਣੇ ਆ ਰਿਹਾ ਹੈ। 150 ਮੁਲਕਾਂ ਵਿਚ ਪੰਜਾਬੀਆਂ ਦਾ ਵਾਸਾ ਮੰਨਿਆ ਜਾ ਰਿਹਾ ਹੈ। ਇਨ੍ਹਾਂ ਅਲੱਗ ਅਲੱਗ ਮੁਲਕਾਂ ਵਿਚ ਵਸੇ ਪੰਜਾਬੀਆਂ ਤੱਕ ਰਸਾਈ ਦਾ ਸਾਧਨ ਇੰਟਰਨੈੱਟ ਹੈ। ਸੰਚਾਰ ਦੇ ਇਸ ਯੁੱਗ ਵਿਚ ਜ਼ਰੂਰੀ ਹੈ ਕਿ ਆਵਾਸੀ ਅਤੇ ਪਰਵਾਸੀ ਪੰਜਾਬੀਆਂ ਨੂੰ ਗਿਆਨ, ਵਿਗਿਆਨ, ਸਾਹਿਤ ਅਤੇ ਸਭਿਆਚਾਰ ਨਾਲ ਜੋੜਨ ਲਈ ਉਪਰਾਲਾ ਕੀਤਾ ਜਾਵੇ ਅਤੇ ਪੰਜਾਬੀ ਭਾਸ਼ਾ ਵਿਚ ਵੱਧ ਤੋਂ ਵੱਧ ਸਮੱਗਰੀ ਨੂੰ ਕੰਪਿਊਟਰ ਦਾ ਹਾਸਲ ਬਣਾਇਆ ਜਾਵੇ। ਇਹ ਵੈਬ–ਸਾਈਟ ਤੇ ਪੰਜਾਬੀ ਲਈ ਕੰਪਿਊਟਰ ਦੀ ਵਰਤੋਂ ਦੌਰਾਨ ਆ ਰਹੀਆਂ ਮੁਸ਼ਕਲਾਂ ਦੇ ਮੱਦੇ-ਨਜ਼ਰ ਉਨ੍ਹਾਂ ਦੇ ਹੱਲ ਲਈ ਵੱਧ ਤੋਂ ਵੱਧ ਉਪਰਾਲੇ/ਲੋੜੀਂਦੇ ਸਾਫ਼ਟਵੇਅਰ ਵਿਕਸਤ ਕਰਕ/ਟੈੱਕਨੀਕਲ ਮੱਦਦ ਲਈ ਬਲਾਕ ਆਦਿ ਦੀ ਸੁਵਿਧਾ ਦੇਣ ਦਾ ਨਿਮਾਣਾ ਜਿਹਾ ਯਤਨ ਕੀਤਾ ਗਿਆ ਹੈ। ਉਮੀਦ ਹੈ ਕਿ ਵਰਤੋਂਕਾਰ ਇਸ ਤੋਂ ਵੱਧ ਤੋਂ ਵੱਧ ਲਾਭ ਲੈਣ ਦੀ ਕੋਸ਼ਿਸ਼ ਕਰਨਗੇ।
ਡਾ. ਰਾਜਵਿੰਦਰ ਸਿੰਘ
ਸੰਪਾਦਕ ਅਤੇ ਕੋ–ਕੋਆਰਡੀਨੇਟਰ, ਪੰਜਾਬੀਪੀਡੀਆ
ਅਸਿਸਟੈਂਟ ਪ੍ਰੋਫ਼ੈਸਰ,
ਪੰਜਾਬੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ
Ph No: 0175-3046554, 09463327683
Profile: View